ਆਲ ਇੰਡੀਆ ਦਸ਼ਮੇਸ਼ ਫੌਜ ਰੰਘਰੇਟਾ ਦਲ ਰਜਿ. ਦੇ ਪਰਿਵਾਰ ਵਿਚ ਵਾਧਾ

ਮੌਜੂਦਾ ਸਰਪੰਚ ਆਪਣੇ ਸਾਥੀਆਂ ਸਮੇਤ ਜਥੇਬੰਦੀ ਵਿਚ ਸ਼ਾਮਲ
ਲੀਡਰਾਂ ਦੀ ਲੂੰਬੜ ਚਾਲ ਤੋਂ ਹੁਣ ਨਹੀਂ ਗੁੰਮਰਾਹ ਹੋਣਗੇ ਗਰੀਬ ਲੋਕ – ਮਨਦੀਪ ਸਿੰਘ ਰਾਜਨ ਪੰਜਾਬ ਪ੍ਰਧਾਨ
ਤਰਨਤਾਰਨ
ਆਲ ਇੰਡੀਆ ਦਸ਼ਮੇਸ਼ ਫੌਜ ਰੰਘਰੇਟਾ ਦਲ ਰਜਿ. ਦੀ ਅਹਿਮ ਮੀਟਿੰਗ ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਸਰਪੰਚ ਕੁਲਦੀਪ ਸਿੰਘ ਦੀ ਅਗਵਾਈ ਵਿਚ ਨਵਾਂ ਪਿੰਡ ਡਾਲੇਕੇ ਵਿਖੇ ਹੋਈ। ਮੀਟਿੰਗ ਵਿਚ ਜਥੇਬੰਦੀ ਦੇ ਪੰਜਾਬ ਪ੍ਰਧਾਨ ਮਨਦੀਪ ਸਿੰਘ ਰਾਜਨ, ਯੂਥ ਪ੍ਰਧਾਨ ਸਰਬਜੀਤ ਸਿੰਘ, ਜਿਲ੍ਹਾ ਚੇਅਰਮੈਨ ਨਿੰਦਰ ਸਿੰਘ ਅਤੇ ਮਹਾਂਕਾਲ ਸਤਨਾਮ ਸਿੰਘ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਮੀਟਿੰਗ ਸਮੇਂ ਸਰਪੰਚ ਕੁਲਦੀਪ ਸਿੰਘ ਦੀ ਪ੍ਰੇਰਨਾਂ ਸਦਕਾ ਨਵਾਂ ਪਿੰਡ ਡਾਲੇਕੇ ਦੇ ਸਰਪੰਚ ਸੁਖਬੀਰ ਸਿੰਘ ਆਪਣੇ ਸਾਥੀਆਂ ਸਮੇਤ ਜਥੇਬੰਦੀ ਵਿਚ ਸ਼ਾਮਲ ਹੋਏ।
ਇਸ ਮੌਕੇ ਸੰਬੋਧਨ ਕਰਦਿਆਂ ਜਥੇਬੰਦੀ ਦੇ ਪੰਜਾਬ ਪ੍ਰਧਾਨ ਮਨਦੀਪ ਸਿੰਘ ਰਾਜਨ ਨੇ ਕਿਹਾ ਕਿ ਜਥੇਬੰਦੀ ਦਾ ਮੁੱਖ ਮਕਸਦ ਸਮਾਜ ਵਿਚ ਗਰੀਬ ਵਰਗ ਨੂੰ ਆ ਰਹੀਆਂ ਮੁਸ਼ਕਿਲਾਂ ਦੇ ਹੱਲ ਲਈ ਉਪਰਾਲੇ ਕਰਨਾ ਅਤੇ ਸਰਕਾਰ ਵੱਲੋਂ ਆ ਰਹੀਆਂ ਸਹੂਲਤਾਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨਾਂ ਤਾਂ ਕਿ ਗਰੀਬ ਵਰਗ ਸਹੂਲਤਾਂ ਤੋਂ ਵਾਂਝਾ ਨਾ ਰਹਿ ਸਕੇ। ਉਨ੍ਹਾਂ ਕਿਹਾ ਹੁਣ ਤੱਕ ਗਰੀਬਾਂ ਨੂੰ ਮਿਲਣ ਵਾਲੀਆਂ ਸਹੂਲਤਾਂ ਜਾਗਰੂਕਤਾ ਨਾ ਹੋਣ ਕਰਕੇ ਸਿਰਫ ਕਾਂਗਜਾਂ ਤੱਕ ਸੀਮਿਤ ਰਹਿ ਜਾਂਦੀਆਂ ਹਨ, ਕਿਉਂਕਿ ਸਰਕਾਰੀ ਬਾਬੂ ਅਤੇ ਲੀਡਰ ਆਪਣੀ ਡਿਊਟੀ ਸਹੀ ਢੰਗ ਨਾਲ ਨਹੀਂ ਨਿਭਾਉਂਦੇ। ਜਿਸ ਕਰਕੇ ਹਰ ਪੰਜ ਸਾਲ ਬਾਅਦ ਲੀਡਰ ਭੋਲੇ ਭਾਲੇ ਲੋਕਾਂ ਨੂੰ ਸਹੂਲਤਾਂ ਦਿਵਾਉਣ ਦੇ ਨਾਮ ਤੇ ਗੁੰਮਰਾਹ ਕਰਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਭੋਲੇ ਭਾਲੇ ਲੋਕਾਂ ਨੂੰ ਲੀਡਰ ਆਪਣੀ ਲੂੰਬੜ ਚਾਲ ਨਾਲ ਹੁਣ ਗੁੰਮਰਾਹ ਨਹੀਂ ਕਰ ਸਕਣਗੇ ਕਿਉਂਕਿ ਜਥੇਬੰਦੀ ਲੋਕਾਂ ਜਾਗਰੂਕ ਕਰੇਗੀ। ਉਨ੍ਹਾਂ ਕਿਹਾ ਕਿ ਜਥੇਬੰਦੀ ਦੇ ਇਸ ਮਕਸਦ ਨੂੰ ਪੂਰਾ ਕਰਨ ਲਈ ਲੋਕ ਵੱਡੀ ਗਿਣਤੀ ਵਿਚ ਜਥੇਬੰਦੀ ਨਾਲ ਜੁੜ ਰਹੇ ਹਨ ਅਤੇ ਇਸ ਏਕਤਾ ਨਾਲ ਜਥੇਬੰਦੀ ਦਿਨ ਬਾ ਦਿਨ ਮਜਬੂਤ ਹੋ ਰਹੀ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਹਬ ਸਿੰਘ, ਬਚਿੱਤਰ ਸਿੰਘ ਮੈਂਬਰ, ਅਰਵਿੰਦਰ ਸਿੰਘ, ਤਰਸੇਮ ਸਿੰਘ, ਅਕਾਸ਼ਦੀਪ ਸਿੰਘ, ਜਸਵੰਤ ਸਿੰਘ ਅਤੇ ਸੁਰਜੀਤ ਸਿੰਘ ਮੈਂਬਰ ਹਾਜਰ ਸਨ।

Leave a Reply

Your email address will not be published. Required fields are marked *