ਸ੍ਰੀ ਹਰਿਮੰਦਰ ਸਾਹਿਬ ਦੀ ਬੇਅਦਬੀ ਵਾਲੀ AI ਵੀਡੀਓ ਵਾਇਰਲ, SGPC ਵੱਲੋਂ ਸਖ਼ਤ ਨੋਟਿਸ, ਦੋਸ਼ੀਆਂ ਖ਼ਿਲਾਫ਼ ਤੁਰੰਤ ਜਾਂਚ ਦੀ ਮੰਗ
ਸ਼੍ਰੋਮਣੀ ਕਮੇਟੀ ਦੇ ਮੈਂਬਰ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਪਿਛਲੇ ਕਾਫੀ ਸਮੇਂ ਤੋਂ AI ਤਕਨੀਕ ਦੇ ਜ਼ਰੀਏ ਦਰਬਾਰ ਸਾਹਿਬ, ਸਿੱਖ ਕੌਮ ਅਤੇ ਗੁਰੂ ਸਾਹਿਬਾਨ ਨਾਲ ਸੰਬੰਧਿਤ ਗਲਤ ਅਤੇ ਭ੍ਰਮਿਤ ਕਰਨ ਵਾਲੀਆਂ ਵੀਡੀਓ ਵਾਰ-ਵਾਰ ਸਾਹਮਣੇ ਆ ਰਹੀਆਂ ਹਨ। ਉਨ੍ਹਾਂ ਦੱਸਿਆ ਕਿ SGPC ਵੱਲੋਂ ਇਸ ਮਾਮਲੇ ‘ਤੇ ਕਈ ਵਾਰ ਸ਼ਿਕਾਇਤਾਂ ਦਿੱਤੀਆਂ ਗਈਆਂ ਹਨ, ਪਰ ਅਜੇ ਤੱਕ ਕੋਈ ਢੁਕਵੀਂ ਕਾਰਵਾਈ ਨਹੀਂ ਹੋਈ।
ਅੰਮ੍ਰਿਤਸਰ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸੰਬੰਧਿਤ ਇਕ ਕਥਿਤ ਬੇਅਦਬੀ ਵਾਲੀ AI ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਣ ਤੋਂ ਬਾਅਦ ਸਿੱਖ ਸੰਗਤਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਵੀਡੀਓ ਵਿੱਚ ਦਰਬਾਰ ਸਾਹਿਬ ਦੇ ਅੰਦਰ ਅਣਉਚਿਤ ਦ੍ਰਿਸ਼ ਦਿਖਾਏ ਜਾਣ ਦੇ ਦਾਅਵੇ ਕੀਤੇ ਜਾ ਰਹੇ ਹਨ, ਜਿਸ ਕਾਰਨ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ।
ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਸਖ਼ਤ ਨੋਟਿਸ ਲਿਆ ਗਿਆ ਹੈ ਅਤੇ ਵੀਡੀਓ ਤਿਆਰ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਲਈ ਜਾਂਚ ਦੀ ਮੰਗ ਕੀਤੀ ਗਈ ਹੈ। SGPC ਨੇ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਰੋਕਣ ਲਈ ਸਰਕਾਰ ਤੋਂ ਤੁਰੰਤ ਕਦਮ ਚੁੱਕਣ ਦੀ ਅਪੀਲ ਕੀਤੀ ਹੈ।
ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸ਼੍ਰੋਮਣੀ ਕਮੇਟੀ ਦੇ ਮੈਂਬਰ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਪਿਛਲੇ ਕਾਫੀ ਸਮੇਂ ਤੋਂ AI ਤਕਨੀਕ ਦੇ ਜ਼ਰੀਏ ਦਰਬਾਰ ਸਾਹਿਬ, ਸਿੱਖ ਕੌਮ ਅਤੇ ਗੁਰੂ ਸਾਹਿਬਾਨ ਨਾਲ ਸੰਬੰਧਿਤ ਗਲਤ ਅਤੇ ਭ੍ਰਮਿਤ ਕਰਨ ਵਾਲੀਆਂ ਵੀਡੀਓ ਵਾਰ-ਵਾਰ ਸਾਹਮਣੇ ਆ ਰਹੀਆਂ ਹਨ। ਉਨ੍ਹਾਂ ਦੱਸਿਆ ਕਿ SGPC ਵੱਲੋਂ ਇਸ ਮਾਮਲੇ ‘ਤੇ ਕਈ ਵਾਰ ਸ਼ਿਕਾਇਤਾਂ ਦਿੱਤੀਆਂ ਗਈਆਂ ਹਨ, ਪਰ ਅਜੇ ਤੱਕ ਕੋਈ ਢੁਕਵੀਂ ਕਾਰਵਾਈ ਨਹੀਂ ਹੋਈ।
