ਖਡੂਰ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਪੰਜਾਬੀ ਮਾਂ ਬੋਲੀ ਦਿਹਾੜਾ ਮਨਾਇਆ
ਸਿਮਰਨਜੀਤ ਸਿੰਘ ਮਾਨ ਨੇ ਪੰਜਾਬੀ ਭਾਸ਼ਾ ਦੀ ਰੱਖਿਆ ਲਈ ਇਕੱਠੇ ਹੋਣ ਦਾ ਸੱਦਾ ਦਿੱਤਾ, ਬੰਦੀ ਸਿੰਘਾਂ ਦੀ ਰਿਹਾਈ ਤੇ ਕਿਸਾਨੀ ਮੰਗਾਂ ਲਈ ਮੋਰਚੇ ਦਾ ਐਲਾਨ
ਖਡੂਰ ਸਾਹਿਬ/ਅੰਮ੍ਰਿਤਸਰ 24 ਫਰਵਰੀ () ਗੁਰਦੁਆਰਾ ਮੱਲ ਅਖਾੜਾ ਸਾਹਿਬ ਖਡੂਰ ਸਾਹਿਬ ਵਿਖੇ ਅੱਜ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਪੰਜਾਬੀ ਮਾਂ ਬੋਲੀ ਦਿਹਾੜਾ ਮਨਾਇਆ ਗਿਆ। ਇਸ ਮੌਕੇ ਪਾਰਟੀ ਦੇ ਅਹੁਦੇਦਾਰਾਂ, ਵਰਕਰਾਂ ਅਤੇ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਹਾਜ਼ਰੀ ਭਰਕੇ ਮਾਂ ਬੋਲੀ ਪ੍ਰਤੀ ਆਪਣਾ ਪਿਆਰ ਤੇ ਵਚਨਬੱਧਤਾ ਜਤਾਈ।
ਸੰਗਤਾਂ ਨੂੰ ਸੰਬੋਧਨ ਕਰਦਿਆਂ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਖਡੂਰ ਸਾਹਿਬ ਦੀ ਪਵਿੱਤਰ ਧਰਤੀ ‘ਤੇ ਸ੍ਰੀ ਗੁਰੂ ਅੰਗਦ ਦੇਵ ਪਾਤਸ਼ਾਹ ਜੀ ਨੇ ਗੁਰਮੁਖੀ ਲਿਪੀ ਬਖ਼ਸ਼ ਕੇ ਸਿੱਖ ਕੌਮ ਨੂੰ ਵੱਖਰੀ ਪਛਾਣ ਦਿੱਤੀ ਅਤੇ ਨੌਜਵਾਨਾਂ ਨੂੰ ਤੰਦਰੁਸਤ ਜੀਵਨ ਵੱਲ ਪ੍ਰੇਰਿਤ ਕਰਨ ਲਈ ਕੁਸ਼ਤੀਆਂ ਕਰਵਾਈਆਂ। ਉਨ੍ਹਾਂ ਕਿਹਾ ਕਿ ਪੰਜਾਬੀ ਭਾਸ਼ਾ ਸਾਡੇ ਗੁਰੂਆਂ ਦੀ ਬਖ਼ਸ਼ਿਸ਼ ਹੈ, ਜਿਸ ਦੀ ਰੱਖਿਆ ਕਰਨਾ ਹਰ ਪੰਜਾਬੀ ਦਾ ਮੁੱਢਲਾ ਫਰਜ਼ ਹੈ।
ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਸਿੱਖਾਂ ਕੋਲੋਂ ਪੰਜਾਬੀ ਮਾਂ ਬੋਲੀ ਖੋਹਣ ਦੀ ਕੋਸ਼ਿਸ਼ ਕਰ ਰਹੀ ਹੈ, ਪਰ ਪੰਜਾਬੀ ਸਾਡੀ ਆਜ਼ਾਦੀ ਅਤੇ ਪਛਾਣ ਦੀ ਭਾਸ਼ਾ ਹੈ ਅਤੇ ਇਸ ਦੀ ਸੰਭਾਲ ਲਈ ਸਭ ਨੂੰ ਇਕੱਠਾ ਹੋਣਾ ਪਵੇਗਾ। ਸਿਮਰਨਜੀਤ ਸਿੰਘ ਮਾਨ ਨੇ ਆਉਣ ਵਾਲੇ ਦਿਨਾਂ ਵਿੱਚ ਵਾਹਘਾ ਬਾਰਡਰ ‘ਤੇ ਬੰਦੀ ਸਿੰਘਾਂ ਦੀ ਰਿਹਾਈ, ਬਾਰਡਰ ਖੋਲ੍ਹਣ ਅਤੇ ਕਿਸਾਨੀ ਮੰਗਾਂ ਨੂੰ ਲੈ ਕੇ ਵੱਡੇ ਪੱਧਰ ‘ਤੇ ਮੋਰਚਾ ਲਗਾਉਣ ਦਾ ਐਲਾਨ ਕਰਦਿਆਂ ਹਰ ਪੰਜਾਬੀ ਤੇ ਸਿੱਖ ਨੂੰ ਇਸ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਇਸ ਮੌਕੇ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਇਮਾਨ ਸਿੰਘ ਮਾਨ ਅਤੇ ਕੌਮੀ ਜਨਰਲ ਸਕੱਤਰ ਹਰਪਾਲ ਸਿੰਘ ਬਲੇਰ, ਮਾਝੇ ਦੇ ਜਥੇਬੰਦਕ ਸਕੱਤਰ ਜਸਬੀਰ ਸਿੰਘ ਬਚੜੇ, ਅਮਰੀਕ ਸਿੰਘ ਨੰਗਲ, ਜ਼ਿਲ੍ਹਾ ਤਰਨ ਤਾਰਨ ਦੇ ਪ੍ਰਧਾਨ
ਹਰਜੀਤ ਸਿੰਘ ਮੀਆਪੁਰ, ਦਲਜੀਤ ਸਿੰਘ ਬਾਜਵਾ ਦਿਲਬਾਗ ਸਿੰਘ ਸੇਰੋ, ਗੁਰਵਿੰਦਰ ਸਿੰਘ ਜੋਲੀ, ਜਤਿੰਦਰਬੀਰ ਸਿੰਘ ਪੰਨੂ, ਡਾਕਟਰ ਸਤਿੰਦਰ ਸਿੰਘ, ਪ੍ਰਿੰਸ ਬਾਠ, ਤਜਿੰਦਰ ਸਿੰਘ ਦਿਓਲ ਕੁਲਵੰਤ ਸਿੰਘ ਕੋਟਲਾ, ਕੁਲਵੰਤ ਸਿੰਘ ਮਝੈਲ, ਸ਼ਮਸ਼ੇਰ ਸਿੰਘ ਬਰਾੜ, ਤਰਲੋਕ ਸਿੰਘ ਬਿੱਟਾ,ਨਿਹੰਗ ਰਘਬੀਰ ਸਿੰਘ, ਬੀਬੀ ਕੁਲਵਿੰਦਰ ਕੌਰ, ਬੀਬੀ ਬਲਜਿੰਦਰ ਕੌਰ ਸੰਧੂ, ਜਗਜੀਤ ਸਿੰਘ, ਲਵਪ੍ਰੀਤ ਸਿੰਘ ਤੁਫਾਨ, ਸੁਰਜੀਤ ਸਿੰਘ ਗੋਹਲਵੜ, ਦਲਬੀਰ ਸਿੰਘ ਬੰਡਾਲਾ, ਉਪਿੰਦਰ ਪ੍ਰਤਾਪ ਸਿੰਘ, ਸੁਖਜਿੰਦਰ ਸਿੰਘ ਕਨੇਡੀ, ਤੇ ਹੋਰ ਹਾਜ਼ਰ ਸਨ।
