24 ਫਰਵਰੀ ਨੂੰ ਗੁਰਦੁਆਰਾ ਮੱਲ ਅਖਾੜਾ ਸਾਹਿਬ ਖਡੂਰ ਸਾਹਿਬ ਵਿਖੇ ਪੰਜਾਬੀ ਮਾਂ ਬੋਲੀ ਦਿਹਾੜਾ ਮਨਾਇਆ ਜਾਵੇਗਾ — ਇਮਾਨ ਸਿੰਘ ਮਾਨ

ਅੰਮ੍ਰਿਤਸਰ/ਖਡੂਰ ਸਾਹਿਬ, 22 ਫਰਵਰੀ ( )ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ 24 ਫਰਵਰੀ ਨੂੰ ਗੁਰਦੁਆਰਾ ਮੱਲ ਅਖਾੜਾ ਸਾਹਿਬ, ਖਡੂਰ ਸਾਹਿਬ ਵਿਖੇ ਪੰਜਾਬੀ ਮਾਂ ਬੋਲੀ ਦਿਹਾੜਾ ਮਨਾਇਆ ਜਾ ਰਿਹਾ ਹੈ। ਇਹ ਦਿਹਾੜਾ ਇੰਟਰਨੈਸ਼ਨਲ ਮਾਂ ਬੋਲੀ ਦਿਹਾੜੇ ਨੂੰ ਸਮਰਪਿਤ ਹੋਵੇਗਾ, ਜਿਸਦਾ ਮਕਸਦ ਪੰਜਾਬੀ ਭਾਸ਼ਾ ਅਤੇ ਗੁਰਮੁਖੀ ਲਿਪੀ ਦੀ ਮਹੱਤਤਾ ਨੂੰ ਉਜਾਗਰ ਕਰਨਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਕਾਰਜਕਾਰੀ ਪ੍ਰਧਾਨ ਇਮਾਨ ਸਿੰਘ ਮਾਨ ਨੇ ਦੱਸਿਆ ਕਿ ਬਾਬਾ ਫਰੀਦ ਜੀ ਅਤੇ ਗੁਰੂ ਸਾਹਿਬਾਨਾਂ ਵੱਲੋਂ ਬਖਸ਼ੀ ਹੋਈ ਗੁਰਮੁਖੀ ਲਿਪੀ ਸਾਡੀ ਵਿਰਾਸਤ, ਸਭਿਆਚਾਰ ਅਤੇ ਪਹਿਚਾਣ ਦਾ ਅਟੁੱਟ ਹਿੱਸਾ ਹੈ। ਇਸ ਦੀ ਸੰਭਾਲ ਅਤੇ ਪ੍ਰਚਾਰ ਲਈ ਇਹ ਵਿਸ਼ੇਸ਼ ਸੈਮੀਨਾਰ ਕਰਵਾਇਆ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ਇਹ ਪ੍ਰੋਗਰਾਮ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਚੱਲੇਗਾ, ਜਿਸ ਵਿੱਚ ਵਿਦਵਾਨ, ਬੁੱਧੀਜੀਵੀ, ਨੌਜਵਾਨ ਅਤੇ ਪੰਜਾਬੀ ਭਾਸ਼ਾ ਨਾਲ ਪ੍ਰੇਮ ਕਰਨ ਵਾਲੇ ਲੋਕ ਸ਼ਮੂਲੀਅਤ ਕਰਨਗੇ ਅਤੇ ਪੰਜਾਬੀ ਮਾਂ ਬੋਲੀ ਦੀ ਤਰੱਕੀ ਲਈ ਵਿਚਾਰ ਸਾਂਝੇ ਕਰਨਗੇ। ਇਮਾਨ ਸਿੰਘ ਮਾਨ ਨੇ ਸਮੂਹ ਪੰਜਾਬੀ ਪ੍ਰੇਮੀਆਂ, ਨੌਜਵਾਨਾਂ, ਪੱਤਰਕਾਰ ਭਰਾਵਾਂ ਅਤੇ ਸਿੱਖ ਸੰਗਤ ਨੂੰ ਦਿਲੋਂ ਅਪੀਲ ਕੀਤੀ ਕਿ ਉਹ ਵੱਡੀ ਗਿਣਤੀ ਵਿੱਚ 24 ਫਰਵਰੀ ਨੂੰ ਗੁਰਦੁਆਰਾ ਮੱਲ ਅਖਾੜਾ ਸਾਹਿਬ, ਖਡੂਰ ਸਾਹਿਬ ਵਿਖੇ ਪਹੁੰਚ ਕੇ ਇਸ ਸੈਮੀਨਾਰ ਵਿੱਚ ਹਿੱਸਾ ਲੈਣ, ਤਾਂ ਜੋ ਪੰਜਾਬੀ ਮਾਂ ਬੋਲੀ ਅਤੇ ਗੁਰਮੁਖੀ ਲਿੱਪੀ ਦੀ ਚੜ੍ਹਦੀ ਕਲਾ ਲਈ ਸਾਂਝਾ ਯਤਨ ਹੋ ਸਕੇ। ਇਸ ਮੋਕੇ ਮਾਝੇ ਦੇ ਜਥੇਬੰਦਕ ਸਕੱਤਰ ਜਸਬੀਰ ਸਿੰਘ ਬਚੜੇ, ਜ਼ਿਲ੍ਹਾ ਤਰਨ ਤਾਰਨ ਦੇ ਪ੍ਰਧਾਨ ਹਰਜੀਤ ਸਿੰਘ ਮੀਆਂਪੁਰ , ਤਰਨਤਾਰਨ ਦੇ ਦਫਤਰ ਸਕੱਤਰ ਦਲਜੀਤ ਸਿੰਘ ਬਾਜਵਾ, ਯੂਥ ਆਗੂ ਪ੍ਰਿੰਸ ਤੇ ਹਾਜ਼ਰ ਸਨ।

Leave a Reply

Your email address will not be published. Required fields are marked *