ਅਟਾਰੀ-ਵਾਹਘਾ ਸਰਹੱਦ ‘ਤੇ 28 ਮਾਰਚ ਨੂੰ “ਬਾਰਡਰ ਖੋਲ੍ਹੋ ਰੈਲੀ” ਸਬੰਧੀ ਸਥਾਨ ਦਾ ਜਾਇਜ਼ਾ, ਲੋਕਾਂ ਨੂੰ ਵੱਧ ਚੜ੍ਹ ਕੇ ਸ਼ਮੂਲੀਅਤ ਦੀ ਅਪੀਲ
ਅਟਾਰੀ, 25 ਮਾਰਚ — 28 ਮਾਰਚ ਨੂੰ ਅਟਾਰੀ-ਵਾਹਘਾ ਸਰਹੱਦ ‘ਤੇ ਹੋਣ ਜਾ ਰਹੀ “ਬਾਰਡਰ ਖੋਲ੍ਹੋ ਰੈਲੀ” ਸਬੰਧੀ ਅੱਜ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਕੌਮੀ ਜਨਰਲ ਸਕੱਤਰ ਹਰਪਾਲ ਸਿੰਘ ਬਲੇਅਰ ਦੀ ਅਗਵਾਈ ਹੇਠ ਸਮੂਹ ਵਰਕਰਾਂ ਨੇ ਪ੍ਰੋਗਰਾਮ ਸਥਾਨ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਰੈਲੀ ਦੀਆਂ ਤਿਆਰੀਆਂ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ।ਗੱਲਬਾਤ ਕਰਦਿਆਂ ਹਰਪਾਲ ਸਿੰਘ ਬਲੇਅਰ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਬਾਰਡਰ ਖੋਲ੍ਹਣ ਦੀ ਮੰਗ ਨੂੰ ਲੈ ਕੇ 28 ਮਾਰਚ ਨੂੰ ਵੱਡਾ ਇਕੱਠ ਕੀਤਾ ਜਾ ਰਿਹਾ ਹੈ, ਜਿਸ ਵਿੱਚ ਵੱਖ-ਵੱਖ ਵਰਗਾਂ ਦੇ ਲੋਕ ਸ਼ਮੂਲੀਅਤ ਕਰਨਗੇ। ਉਨ੍ਹਾਂ ਕਿਹਾ ਕਿ ਜੇਕਰ ਭਾਰਤ ਅਤੇ ਪਾਕਿਸਤਾਨ ਦਰਮਿਆਨ ਬਾਰਡਰ ਖੁੱਲਦਾ ਹੈ ਤਾਂ ਇਸ ਨਾਲ ਭਾਰਤ ਦੀ ਜੀਡੀਪੀ ਵਿੱਚ ਵਾਧਾ ਹੋ ਸਕਦਾ ਹੈ ਅਤੇ ਵਪਾਰੀਆਂ, ਕਿਸਾਨਾਂ ਅਤੇ ਮਜ਼ਦੂਰਾਂ ਦੇ ਘਰਾਂ ਵਿੱਚ ਆਰਥਿਕ ਖੁਸ਼ਹਾਲੀ ਦੀ ਲਹਿਰ ਆ ਸਕਦੀ ਹੈ।
ਉਨ੍ਹਾਂ ਨੇ ਸਮੂਹ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਮਹੱਤਵਪੂਰਨ ਪ੍ਰੋਗਰਾਮ ਵਿੱਚ ਵੱਧ ਚੜ੍ਹ ਕੇ ਸ਼ਮੂਲੀਅਤ ਕਰਕੇ ਆਪਣੀ ਆਵਾਜ਼ ਬੁਲੰਦ ਕਰਨ ਅਤੇ ਬਾਰਡਰ ਖੋਲ੍ਹਣ ਦੀ ਮੰਗ ਨੂੰ ਮਜ਼ਬੂਤ ਬਣਾਉਣ। ਇਸ ਮੌਕੇ ਅਮਰੀਕ ਸਿੰਘ ਨੰਗਲ, ਸ਼ਮਸ਼ੇਰ ਸਿੰਘ ਬਰਾੜ, ਜਸਬੀਰ ਸਿੰਘ ਬਚੜੇ, ਹਰਮਨਦੀਪ ਸਿੰਘ ਸੁਲਤਾਨਵਿੰਡ, ਦਿਲਬਾਗ ਸਿੰਘ ਸੇਰੋ, ਰਵੀਸ਼ੇਰ ਸਿੰਘ, ਪਰਮਜੀਤ ਸਿੰਘ ਖਾਸਾ, ਗੁਰਮੇਲ ਸਿੰਘ ਨੰਬਰਦਾਰ , ਦਵਿੰਦਰ ਸਿੰਘ, ਹਰਜਿੰਦਰ ਸਿੰਘ ਤੇ ਹੋਰ ਹਾਜ਼ਰ ਸਨ।
