ਸੰਗਰੂਰ ਨਗਰ ਕੌਂਸਲ ਦੇ ਖਿਲਾਫ਼ ਕੌਂਸਲਰ ਦਾ ਅਨੋਖਾ ਪ੍ਰਦਰਸ਼ਨ: ਥਾਲੀ ਖੜਕਾ ਕੇ ਜਗਾਇਆ ਪ੍ਰਸ਼ਾਸਨ
ਸੰਗਰੂਰ ਤੋਂ ਇੱਕ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇੱਕ ਨਗਰ ਕੌਂਸਲਰ ਨੇ ਆਪਣੀ ਹੀ ਸਰਕਾਰ ਅਤੇ ਪ੍ਰਸ਼ਾਸਨ ਦੇ ਖਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਵਾਰਡ ਨੰਬਰ 22 ਦੇ ਕੌਂਸਲਰ ਅਵਤਾਰ ਸਿੰਘ ਤਾਰਾ ਨੇ ਨਗਰ ਕੌਂਸਲ ਦਫ਼ਤਰ ਦੇ ਬਾਹਰ ਥਾਲੀ ਖੜਕਾ ਕੇ ਰੋਸ ਪ੍ਰਦਰਸ਼ਨ ਕੀਤਾ। ਉਹਨਾਂ ਦਾ ਦੋਸ਼ ਹੈ ਕਿ ਸ਼ਹਿਰ ਦੇ ਵਿਕਾਸ ਕਾਰਜ ਰੁਕੇ…
